December 4, 2024

ਦ ਪੰਜਾਬ ਰਿਪੋਰਟ ਜਲੰਧਰ :- ਸਿੱਖ ਤਾਲਮੇਲ ਕਮੇਟੀ ਜਲੰਧਰ ਦੀ ਇਕ ਜ਼ਰੂਰੀ ਮੀਟਿੰਗ ਸਿੱਖ ਤਾਲਮੇਲ ਕਮੇਟੀ ਦੇ ਮੁੱਖ ਦਫਤਰ ਪੁਲੀ ਅਲੀ ਮੁਹਲਾ ਵਿਖੇ ਹੋਈ,ਜਿੱਥੇ ਕਮੇਟੀ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਜਲੰਧਰ ਸ਼ਹਿਰ ਦੀਆਂ ਹੋਰਨਾਂ ਸਿੱਖ ਜਥੇਬੰਦੀਆਂ ,ਸਿੰਘ ਸਭਾਵਾਂ ਦੇ ਆਗੂ ਅਤੇ ਮੈਂਬਰ ਹਾਜ਼ਰ ਹੋਏ। ਇਸ ਮੌਕੇ ਕਮੇਟੀ ਦੇ ਆਗੂਆਂ ਤਜਿੰਦਰ ਸਿੰਘ ਪਰਦੇਸੀ,ਹਰਪਾਲ ਸਿੰਘ ਚੱਢਾ,ਸਤਪਾਲ ਸਿੰਘ ਸਿਦਕੀ,ਹਰਪ੍ਰੀਤ ਸਿੰਘ ਨੀਟੂ,ਹਰਜਿੰਦਰ ਸਿੰਘ ਵਿੱਕੀ ਖਾਲਸਾ, ਗੁੁਰਵਿੰਦਰ ਸਿੰਘ ਸਿੱਧੂ,ਹਰਵਿੰਦਰ ਸਿੰਘ ਚਿਟਕਾਰਾ ਆਦਿ ਨੇ ਕਿਹਾ ਕਿ ਮਿਤੀ 31/8/22 ਨੂੰ ਫਗਵਾੜੇ ਦੇ ਪੁੁਰਾਣੇ ਸਿਵਲ ਹਸਪਤਾਲ ਵਿਖੇ ਸਾਜਿਸ਼ ਤਹਿਤ ਪਾਵਨ ਸ੍ਰੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੇ ਦੋਸ਼ੀ
ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਨਖਿੱਧ ਕਾਰਗੁਜ਼ਾਰੀ ਦੇ ਕਾਰਨ ਤਿੰਨ ਹਫ਼ਤੇ ਲੰਘਣ ਦੇ ਬਾਵਜੂਦ ਫੜ ਨਹੀਂ ਹੋਏ! ਸਮੂਹ ਆਗੂਆਂ ਨੇ ਸਾਂਝੇ ਰੂਪ ਵਿੱਚ ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਢਿੱਲੀ ਕਾਰਗੁਜ਼ਾਰੀ ਦੀ ਨਿਖੇਧੀ ਕੀਤੀ। ਕਮੇਟੀ ਮੈਂਬਰਾਂ ਨੇ ਕਿਹਾ ਕਿ ਇਕ ਰਾ‍ਤ ਪਹਿਲਾਂ ਪੱਟੀ ਦੀ ਚਰਚ ਵਿਖੇ ਹੋਈ ਬੇਅਦਬੀ ਅਤੇ ਅਗਲੇ ਦਿਨ ਫਗਵਾੜੇ ਵਿਖੇ ਸ੍ਰੀ ਗੁਟਕਾ ਸਾਹਿਬ ਦੀ ਹੋਈ ਸਾਜਿਸ਼ਨ ਬੇਅਦਬੀ ਦੀ ਘਟਨਾ ਦਾ ਆਪਸ ਵਿੱਚ ਕੋਈ ਤਾਲਮੇਲ ਵੀ ਹੋ ਸਕਦਾ ਹੈ , ਜੋ ਕਿ ਸਿੱਧੇ ਤੌਰ ਤੇ ਦੋਵੇਂ ਘਟਨਾਵਾਂ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਅੱਗ ਲਾਉਣ ਦੀ ਕੋਸ਼ਿਸ਼ ਸੀ।ਪਰ ਅਫਸੋਸ ਦੀ ਗੱਲ ਹੈ ਕਿ ਪੁੁਲੀਸ ਪ੍ਰਸ਼ਾਸਨ ਨੇ ਬੀਤੇ ਸਮੇਂ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੇ ਉਸ ਤੋਂ ਬਾਅਦ ਉਨ੍ਹਾਂ ਦੇ ਨਿਕਲੇ ਹੋਏ ਨਤੀਜਿਆਂ ਤੋਂ ਕੁਝ ਵੀ ਨਹੀਂ ਸਿੱਖਿਆ,ਸਮੂਹ ਕਮੇਟੀ ਮੈਂਬਰਾਂ ਨੇ ਸਾਂਝੇ ਰੂਪ ਵਿੱਚ ਕਿਹਾ ਜੇ ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਬੇਅਦਬੀ ਦੇ ਦੋਸ਼ੀ ਨਾ ਫੜੇ ਤਾਂ ਫਗਵਾੜੇ ਦੀਆਂ ਸਿੱਖ ਜਥੇਬੰਦੀਆਂ ਨਾਲ ਰਾਬਤਾ ਕਰਕੇ ਜਲਦ ਡੀਜੀਪੀ ਪੰਜਾਬ ਨੂੰ ਮਿਲ ਕੇ ਇਸ ਕੇਸ ਲਈ ਵਿਸ਼ੇਸ਼ ਸਿੱਟ ਬਣਾਉਣ ਲਈ ਅਰਜੋਈ ਕੀਤੀ ਜਾਵੇਗੀ।

ਇਸ ਮੌਕੇ ਤੇ ਹਰਪ੍ਰੀਤ ਸਿੰਘ ਸੋਨੂੰ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਬਾਵਾ ਖਰਬੰਦਾ ਲਖਬੀਰ ਸਿੰਘ ਲਕੀ, ਗੁੁਰਦੀਪ ਸਿੰਘ ਲੱਕੀ,ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ ਪ੍ਰਬਜੋਤ ਸਿੰਘ ਖਾਲਸਾ, ਬਿੱਧੀ ਸਿੰਘ,ਜਤਿੰਦਰ ਸਿੰਘ ਕੋਹਲੀ,ਹਰਜੀਤ ਸਿੰਘ ਬਾਬਾ,ਸਰਬਜੀਤ ਸਿੰਘ ਕਾਲੜਾ,ਅਰਵਿੰਦਰ ਸਿੰਘ ਬਬਲੂ, ਬਲਜੀਤ ਸਿੰਘ ਸੰਟੀ,ਸਵਰਨ ਸਿੰਘ ਚੱਢਾ,ਸੰਨੀ ਸਿੰਘ ਓਬਰਾਏ, ਤਜਿੰਦਰ ਸਿੰਘ ਸੰਤ ਨਗਰ,ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।

Leave a Reply

Your email address will not be published. Required fields are marked *