(ਦ ਪੰਜਾਬ ਰਿਪੋਰਟ) :- ਪਿੰਡ ਮੱਲ੍ਹੀਆਂ ਕਲਾਂ ਨੇੜੇ ਕਬੱਡੀ ਟੂਰਨਾਮੈਂਟ ਦੌਰਾਨ ਅਣਪਛਾਤੇ ਵਿਅਕਤੀਆਂ ਵਲੋਂ 14 ਮਾਰਚ ਨੂੰ ਕਤਲ ਕਰ ਦਿੱਤੇ ਗਏ ਅੰਤਰ-ਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਅੰਤਿਮ ਸੰਸਕਾਰ 19 ਮਾਰਚ ਦਿਨ ਸ਼ਨੀਵਾਰ ਨੂੰ ਉਨ੍ਹਾਂ ਦੇ ਪਿੰਡ ਨੰਗਲ ਅੰਬੀਆਂ ਵਿਚ ਦੁਪਹਿਰ 12 ਵਜੇ ਕੀਤਾ ਜਾਵੇਗਾ। ਇਸਤੋਂ ਪਹਿਲਾਂ ਪਿੰਡ ਨੰਗਲ ਅੰਬੀਆਂ ਦੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਖੇਡ ਗਰਾਊਂਡ ਵਿਚ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਦਰਸ਼ਨਾਂ ਲਈ ਰੱਖਿਆ ਜਾਵੇਗਾ।