October 19, 2024

ਦ ਪੰਜਾਬ ਰਿਪੋਰਟ ਜਲੰਧਰ :- ਸੋਢੀ ਸੁੁਲਤਾਨ ਗੁਰੂ ਨਾਨਕ ਦੇਵ ਜੀ ਦੇ ਚੌਥੇ ਸਰੂਪ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਸਾਰੀ ਦੁਨੀਆਂ ਵੱਲੋਂ ਬੜੇ ਸ਼ਰਧਾ ਪੂਰਵਕ ਮਨਾਇਆ ਗਿਆ, ਇਸ ਮੌਕੇ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਆਪਣੇ ਮੁੱਖ ਦਫ਼ਤਰ ਪੁਲੀ ਅਲੀ ਮੁਹੱਲੇ ਵਿਖੇ ਬਡ਼ੀ ਸ਼ਰਧਾ ਪੂਰਵਕ ਮਨਾਇਆ ਗਿਆ,ਇਸ ਮੌਕੇ ਤੇ ਸੰਗਤੀ ਰੂਪ ਵਿਚ ਚੌਪਈ ਸਾਹਿਬ ਜੀ ਦੇ ਜਾਪ ਕੀਤੇ ਗਏ ਉਪਰੰਤ ਅਰਦਾਸ ਕਰਕੇ ਕੜਾਹ ਦੇ ਲੰਗਰ ਚਲਾਏ ਗਏ। ਲੰਗਰ ਵਰਤਾਉਣ ਦੀ ਸੇਵਾ ਤਜਿੰਦਰ ਸਿੰਘ ਪ੍ਰਦੇਸੀ,ਸਤਪਾਲ ਸਿੰਘ ਸਿਦਕੀ,ਹਰਪ੍ਰੀਤ ਸਿੰਘ ਨੀਟੂ, ਹਰਵਿੰਦਰ ਸਿੰਘ ਚਿਟਕਾਰਾਂ,ਗੁਰਵਿੰਦਰ ਸਿੰਘ ਸਿੱਧੂ, ਪਰਮਿੰਦਰ ਸਿੰਘ ਟੱਕਰ, ਪਰਜਿੰਦਰ ਸਿੰਘ,ਰਣਜੀਤ ਸਿੰਘ ਰਾਣਾ,ਵਿੱਕੀ ਸਿੰਘ ਖਾਲਸਾ,ਹਰਪਾਲ ਸਿੰਘ ਪਾਲੀ ਚੱਢਾ, ਹਰਜੀਤ ਸਿੰਘ ਬਾਬਾ, ਹਰਪ੍ਰੀਤ ਸਿੰਘ ਰੋਬਿਨ, ਹਰਪ੍ਰੀਤ ਸਿੰਘ ਸੋਨੂੰ, ਮਨਮਿੰਦਰ ਸਿੰਘ ਭਾਟੀਆ,ਅਮਨਦੀਪ ਸਿੰਘ ਟਿੰਕੂ ਆਦਿ ਕਰ ਰਹੇ ਸਨ।

Leave a Reply

Your email address will not be published. Required fields are marked *