ਦ ਪੰਜਾਬ ਰਿਪੋਰਟ ਜਲੰਧਰ :- ਦੋਆਬੇ ਦੇ ਕੇਂਦਰੀ ਅਸਥਾਨ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਲੋਂ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ ਅਤੇ ਸਮੂਹ ਸੰਗਤਾ ਦੇ ਸਹਿਯੋਗ ਨਾਲ ਕੱਲ 5 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੇ ਰਸਤੇ ਵਿੱਚ ਆਉਣ ਵਾਲੀਆਂ ਮਾਸ – ਸ਼ਰਾਬ – ਤੰਬਾਕੂ ਆਦਿਕ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਮਾਣਯੋਗ ਡਿਪਟੀ ਕਮਿਸ਼ਨਰ ਜਲੰਧਰ ਅਤੇ ਪੁਲਸ ਕਮਿਸ਼ਨਰ ਜਲੰਧਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੀ ਸੀ ਪੀ ਜਗਮੋਹਨ ਸਿੰਘ ਜੀ ਨੇ ਆਦੇਸ਼ ਜਾਰੀ ਕਰਦਿਆ ਕਿਹਾ ਕਿ ਨਗਰ ਕੀਰਤਨ ਦੇ ਰੂਟ ਤੇ ਸੁਰੱਖਿਆ ਅਤੇ ਬਿਨਾ ਰੁਕਾਵਟ ਦੇ ਚਲਾਉਣ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ।
ਇਸ ਤੋਂ ਪਹਿਲਾ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਪ੍ਰਧਾਨ ਮੋਹਨ ਸਿੰਘ ਢੀਂਡਸਾ, ਪਰਮਿੰਦਰ ਸਿੰਘ ਦਸ਼ਮੇਸ਼ ਨਗਰ,ਜ਼ ਸਕੱਤਰ ਗੁਰਮੀਤ ਸਿੰਘ ਬਿੱਟੂ, ਦਿਲਬਾਗ ਸਿੰਘ, ਬਲਦੇਵ ਸਿੰਘ, ਮਨਦੀਪ ਸਿੰਘ ਬਹਿਲ, ਰਾਜਬੀਰ ਸਿੰਘ ਸ਼ੰਟੀ, ਗੁਰਜੀਤ ਸਿੰਘ ਟੱਕਰ, ਹੀਰਾ ਸਿੰਘ,ਜਸਵਿੰਦਰ ਸਿੰਘ,ਜਸਕੀਰਤ ਸਿੰਘ ਜੱਸੀ,ਗਗਨ ਰੇਣੁ ਆਦਿ ਨੇ ਰੂਟ ਤੇ ਪਾਲਕੀ ਸਾਹਿਬ ਦੀ ਪਵਿੱਤਰਤਾ ਲਈ ਰਸਤੇ ਚ ਇਹ ਦੁਕਾਨਾਂ ਬੰਦ ਕਰਵਾਉਣ ਲਈ ਡੀ ਸੀ ਪੀ ਸਾਬ ਨੂੰ ਮੰਗ ਪੱਤਰ ਵੀ ਸੌਪਿਆ ਸੀ।