October 19, 2024

ਦ ਪੰਜਾਬ ਰਿਪੋਰਟ ਜਲੰਧਰ :- ਫਗਵਾੜਾ ’ਚ ਦੇਰ ਰਾਤ 4 ਲੁਟੇਰਿਆਂ ਵੱਲੋਂ ਗੰਨ ਪੁਆਇੰਟ ’ਤੇ ਖੋਹੀ ਇਕ ਗੱਡੀ ਨੂੰ ਟਰੇਸ ਕਰਦੀ ਹੋਈ ਮੌਕੇ ’ਤੇ ਪੁੱਜੀ ਪੁਲਸ ’ਤੇ ਲੁਟੇਰਿਆਂ ਨੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਐੱਸ. ਐੱਚ. ਓ. ਦੇ ਗੰਨਮੈਨ ਨੂੰ ਗੋਲ਼ੀ ਲੱਗ ਗਈ, ਜਿਸ ਕਾਰਨ ਮੁਲਾਜ਼ਮ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਰੇਟਾ ਗੱਡੀ ਦੇ ਮਾਲਕ ਅਵਤਾਰ ਸਿੰਘ, ਜੋ ਸਥਾਨਕ ਇਕ ਬੈਂਕ ’ਚ ਮੁਲਾਜ਼ਮ ਹਨ, ਨੇ ਦੱਸਿਆ ਕਿ ਜਦੋਂ ਉਹ ਗੱਡੀ ’ਚ ਆਪਣੇ ਘਰ ਜਾ ਰਹੇ ਸਨ ਤਾਂ ਅਰਬਨ ਸਟੇਟ ਕੋਲ 4 ਲੁਟੇਰੇ ਆਏ, ਜੋ ਗੰਨ ਪੁਆਇੰਟ ’ਤੇ ਉਨ੍ਹਾਂ ਦੀ ਗੱਡੀ ਖੋਹ ਕੇ ਫਰਾਰ ਹੋ ਗਏ। ਇਸ ਦੌਰਾਨ ਉਨ੍ਹਾਂ ਪੁਲਸ ਨੂੰ ਸੂਚਨਾ ਦਿੱਤੀ। ਉਨ੍ਹਾਂ ਪੁਲਸ ਨੂੰ ਦੱਸਿਆ ਕਿ ਗੱਡੀ ’ਚ ਜੀ. ਪੀ. ਐੱਸ. ਲੱਗਿਆ ਹੋਇਆ ਹੈ। ਪੁਲਸ ਨਾਲ ਉਹ ਜੀ. ਪੀ. ਐੱਸ. ਦੀ ਮਦਦ ਨਾਲ ਗੱਡੀ ਨੂੰ ਟਰੇਸ ਕਰਨ ਲੱਗੇ। ਇਸ ਦੌਰਾਨ ਉਨ੍ਹਾਂ ਨੂੰ ਗੱਡੀ ਦੀ ਲੋਕੇਸ਼ਨ ਮਿਲ ਗਈ, ਜਦੋਂ ਪੁਲਸ ਪਾਰਟੀ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰਨ ਲੱਗੀ ਤਾਂ ਲੁਟੇਰਿਆਂ ਨੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ।

https://youtube.com/shorts/B5xDXFYUKow?feature=share

ਗਵਾੜਾ ’ਚ ਤਾਇਨਾਤ ਇਕ ਪੁਲਸ ਮੁਲਾਜ਼ਮ ਕਮਲ ਬਾਜਵਾ ਦੇ ਗੋਲ਼ੀ ਲੱਗ ਗਈ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਧਰ, ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਲੁਟੇਰਿਆਂ ਵੱਲੋਂ ਪੁਲਸ ’ਤੇ ਫਾਇਰਿੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਪੁਲਸ ਨੇ ਗੱਡੀ ਬਰਾਮਦ ਕਰ ਲਈ ਹੈ ਅਤੇ ਲੁਟੇਰਿਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

Leave a Reply

Your email address will not be published. Required fields are marked *