ਜਲੰਧਰ 25 ਮਾਰਚ( ਦ ਪੰਜਾਬ ਰਿਪੋਰਟ) :- ਨੌਜਵਾਨ ਕਿਸੇ ਵੀ ਧਰਮ ਜਾਂ ਸਮਾਜ ਦੀ ਰੀੜ੍ਹ ਹੁੰਦੇ ਹਨ। ਅਜੋਕੇ ਸਮੇਂ ਵਿਚ ਨੌਜਵਾਨਾਂ ਨੂੰ ਇੱਕਜੁੱਟ ਹੋ ਕੇ ਗੁਰੂ ਘਰਾਂ ਨਾਲ ਜੁੜਕੇ ਧਰਮ ਅਤੇ ਸਮਾਜ ਦੀ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਬਾਰੇ ਅਪੀਲ ਕਰਦਿਆਂ ਸਿੰਘ ਸਭਾਵਾਂ ਦੇ ਬੁਲਾਰੇ ਹਰਜੋਤ ਸਿੰਘ ਲੱਕੀ ਅਤੇ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਦੇ ਜ. ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਕਿਹਾ ਕਿ ਹਾਲਤਾਂ ਨੂੰ ਦੇਖਦੇ ਹੋਏ ਸਿੱਖ ਕੌਮ ਦੇ ਨੌਜਵਾਨਾਂ ਨੂੰ ਕਮਾਨ ਸੰਭਾਲ ਕੇ ਪਹਿਲਾਂ ਆਪ ਇਕੱਠੇ ਹੋ ਕੇ ਫੇਰ ਕੌਮ ਨੂੰ ਇੱਕਜੁੱਟ ਕਰਣ ਲਈ ਹੰਬਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬਾਨ ਦੀ ਬਖਸ਼ੀ ਬਾਣੀ ਅਤੇ ਬਾਣੇ ਦੇ ਧਾਰਨੀ ਹੋ ਕੇ ਕੌਮ ਦੀ ਮਜ਼ਬੂਤੀ ਲਈ ਇਕ ਨਿਸ਼ਾਨ ਦੇ ਥੱਲੇ ਜੁੜਨਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ।
ਇਸ ਮੋਕੇ ਸੁਰਿੰਦਰ ਸਿੰਘ ਵਿਰਦੀ, ਕੁਲਜੀਤ ਸਿੰਘ ਚਾਵਲਾ, ਨਿਰਮਲ ਸਿੰਘ ਬੇਦੀ, ਰਣਜੀਤ ਸਿੰਘ ਮਾਡਲ ਹਾਊਸ ਅਤੇ ਹੀਰਾ ਸਿੰਘ ਵੀ ਸ਼ਾਮਿਲ ਸਨ।