November 21, 2024

ਦਫਤਰੀ ਮੁਲਾਜ਼ਮਾਂ ਦੀ 5000 ਰੁਪਏ ਤਨਖਾਹ ਕਟੌਤੀ ਅਤੇ 8736 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੇ ਹੋਈ ਗੱਲਬਾਤ

ਮੁੱਖ ਮੰਤਰੀ ਵੱਲੋਂ ਤਨਖਾਹ ਅਨਾਮਲੀ ਅਤੇ ਜਲਦ ਹੀ ਰੈਗੂਲਰ ਦੇ ਆਰਡਰ ਦੇਣ ਦਾ ਭਰੋਸਾ

ਦ ਪੰਜਾਬ ਰਿਪੋਰਟ ਜਲੰਧਰ, ਸੁਨੀਤਾ :-  ਅੱਜ ਜਲੰਧਰ ਵਿਖੇ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆ ਦੇ ਵਫਦ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ ਜਿਸ ਦੋਰਾਨ ਮੁਲਾਜ਼ਮ ਆਗੂਆ ਵੱਲੋਂ ਰੈਗੂਲਰ ਦੇ ਆਰਡਰ ਜ਼ਾਰੀ ਕਰਨ ਅਤੇ ਦਫਤਰੀ ਮੁਲਾਜ਼ਮਾਂ ਦੀ 5000 ਰੁਪਏ ਪ੍ਰਤੀ ਮਹੀਨਾ ਚੱਲ ਰਹੀ ਤਨਖਾਹ ਅਨਾਮਲੀ ਸਬੰਧੀ ਗੱਲਬਾਤ ਕੀਤੀ ਗਈ।


ਮੁੱਖ ਮੰਤਰੀ ਵੱਲੋਂ 5 ਸਤੰਬਰ 2022 ਨੂੰ ਸਿੱਖਿਆ ਵਿਭਾਗ ਦੇ 8736 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ ਜਿਸ ਦਾ ਸਰਕਾਰ ਵੱਲੋਂ 7 ਅਕਤੂਬਰ 2022 ਨੂੰ ਨੋਟੀਫਿਕੇਸ਼ਨ ਵੀ ਜ਼ਾਰੀ ਕਰ ਦਿੱਤਾ ਗਿਆ ਸੀ ਪਰ ਅੱਜ ਤੱਕ ਮੁਲਾਜ਼ਮਾਂ ਨੂੰ ਰੈਗੂਲਰ ਆਰਡਰ ਨਹੀ ਮਿਲੇ ਜਿਸ ਸਬੰਧੀ ਮੁਲਾਜ਼ਮ ਲਗਾਤਾਰ ਮੰਤਰੀਆ ਤੇ ਵਿਧਾਇਕਾਂ ਨੂੰ ਵਾਅਦਾ ਯਾਦ ਕਰਵਾ ਰਹੇ ਸਨ ਅਤੇ ਅੱਜ ਮੁਲਾਜ਼ਮਾਂ ਦੇ ਵਫਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ।

ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਮੁਲਾਜ਼ਮ ਆਗੂ ਸ਼ੋਭਿਤ ਭਗਤ,ਮੋਹਿਤ ਸ਼ਰਮਾਂ, ਰਵੀ ਵਿਰਦੀ ਅਤੇ ਗਗਨਦੀਪ ਸ਼ਰਮਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੜੇ ਧਿਆਨ ਨਾਲ ਮੁਲਾਜ਼ਮਾਂ ਦੀਆ ਮੰਗਾਂ ਨੂੰ ਸੁਣਿਆ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ 8736 ਮੁਲਾਜ਼ਮਾਂ ਦੇ ਰੈਗੂਲਰ ਦਾ ਮਸਲਾ ਉਨ੍ਹਾਂ ਦੇ ਧਿਆਨ ਵਿਚ ਹੈ ਅਤੇ ਜਲਦ ਹੀ ਆਰਡਰ ਦਿੱਤੇ ਜਾਣਗੇ ਅਤੇ ਮੁਲਾਜ਼ਮਾਂ ਦੀ ਤਨਖਾਹ ਅਨਾਮਲੀ ਸਬੰਧੀ ਆਪਣੇ ਸਲਾਹਕਾਰ ਨੂੰ ਮੌਕੇ ਤੇ ਡੀ. ਜੀ. ਐਸ. ਈ ਸਿੱਖਿਆ ਵਿਭਾਗ ਨਾਲ ਰਾਬਤਾ ਕਾਇਅਮ ਕਰਕੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ।

Leave a Reply

Your email address will not be published. Required fields are marked *