October 19, 2024

ਦ ਪੰਜਾਬ ਰਿਪੋਰਟ ਜਲੰਧਰ :- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਲਵਿੰਦਰ ਸਿੰਘ ਲੱਕੀ ਨੇ ਲੁਧਿਆਣਾ ਤੋਂ ਐਮ ਐਲ ਏ ਹਰਦੀਪ ਸਿੰਘ ਮੁੰਡਿਆਂ ਨਾਲ ਮੁਲਾਕਾਤ ਕੀਤੀ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਕਿਸ ਤਰਾ ਜਤਾਇਆ ਜਾਵੇ ਬਾਰੇ ਚਰਚਾ ਹੋਈ ਹਰਦੀਪ ਸਿੰਘ ਮੁੰਡਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਹਰ ਵਲੰਟੀਅਰ ਜ਼ਮੀਨੀ ਪੱਧਰ ਤੇ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂੰ ਕਰਵਾ ਰਿਹਾ ਹੈ ਮਲਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਕੀਤੇ ਲੋਕਾਂ ਪ੍ਰਤੀ ਕੰਮਾਂ ਤੋਂ ਲੋਕ ਪ੍ਰਭਾਵਿਤ ਹਨ।

ਅਰਵਿੰਦ ਕੇਜਰੀਵਾਲ ਨੇ ਜੋ ਪੰਜ ਵਾਅਦੇ ਪੰਜਾਬ ਵਾਸੀਆਂ ਨਾਲ ਕੀਤੇ ਸਨ ਉਨ੍ਹਾਂ ਨੂੰ ਪਹਿਲੇ ਸਾਲ ਵਿਚ ਹੀ ਪੂਰਾ ਕੀਤਾ ਸਰਦਾਰ ਭਗਵੰਤ ਸਿੰਘ ਮਾਨ੍ ਅਤੇ ਸੁਸ਼ੀਲ ਰਿੰਕੂ ਵੱਲੋਂ ਕੱਢੇ ਗਏ ਰੋਡ ਸ਼ੋਅ ਤੋਂ ਵਿਰੋਧੀਆਂ ਦੇ ਹੋਸ਼ ਉੱਡ ਗਏ ਹਨ ਅਕਾਲੀ ਅਤੇ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਲੁੱਟਿਆ ਅਤੇ ਕੁੱਟਿਆ ਇਸ ਦੇ ਉਲਟ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਤਰੱਕੀ ਵੱਲ ਧਿਆਨ ਦਿੱਤਾ ਅਤੇ ਪੰਜਾਬ ਵਾਸੀਆਂ ਦਾ ਵਿਸ਼ਵਾਸ਼ ਹਾਸਲ ਕੀਤਾ

Leave a Reply

Your email address will not be published. Required fields are marked *