November 21, 2024

ਸਾਰੀਆਂ ਸੰਗਤਾਂ ਪਾਲਕੀ ਸਾਹਿਬ ਮਗਰ ਗੁਰੂ ਜੱਸ ਗਾਇਨ ਕਰਦਿਆਂ ਪੈਦਲ ਚਲਣ – ਗੁ ਦੀਵਾਨ ਅਸਥਾਨ ਪ੍ਰਬੰਧਕ ਕਮੇਟੀ

ਦ ਪੰਜਾਬ ਰਿਪੋਰਟ ਜਲੰਧਰ :- ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 25 ਨਵੰਬਰ ਨੂੰ ਜਲੰਧਰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਜਿਸ ਦੇ ਸਬੰਧ ਵਿੱਚ ਅੱਜ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਦੇ ਮੈਂਬਰਾਂ ਨੇ ਸ਼ਹਿਰ ਦੇ ਵਪਾਰਕ ਅਦਾਰਿਆ ਨੂੰ ਸੱਦਾ ਪੱਤਰ ਦਿੱਤਾ। ਜਿਸ ਵਿਚ ਨਗਰ ਕੀਰਤਨ ਚ ਸਜਾਵਟੀ ਗੇਟ ਅਤੇ ਲੰਗਰ ਲਗਾਉਣ ਬਾਰੇ ਅਪੀਲ ਕੀਤੀ ਗਈ। ਜਿਸ ਤੇ ਵਪਾਰਿਕ ਜਥੇਬੰਦੀਆਂ ਨੇ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਕਰਨ ਦਾ ਭਰੋਸਾ ਦਿੱਤਾ।


ਪ੍ਰਬੰਧਕਾਂ ਨੇ ਦੱਸਿਆ ਕਿ ਇਸ ਨਗਰ ਕੀਰਤਨ ਵਿੱਚ ਨਿਰਮਲ ਕੁਟੀਆ ਜੋਹਲਾ ਤੋਂ ਸੰਤ ਬਾਬਾ ਜੀਤ ਸਿੰਘ ਜੀ ਪਾਲਕੀ ਸਾਹਿਬ ਤੇ ਚਵਰ ਦੀ ਸੇਵਾ ਨਿਭਾਉਣਗੇ। ਕੀਰਤਨ ਦੀ ਸੇਵਾ ਭਾਈ ਜਸਪਾਲ ਸਿੰਘ ਜੀ ਅਤੇ ਸਾਥੀ ਸੰਗਤੀ ਰੂਪ ਚ ਨਿਭਾਉਣਗੇ। ਨਗਰ ਕੀਰਤਨ ਵਿੱਚ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸਬੰਧਤ ਪ੍ਰਦਰਸ਼ਨੀ, ਗੱਤਕਾ ਅਖਾੜੇ ਆਦਿਕ ਦੇਖਣ ਯੋਗ ਹੋਣਗੇ। ਸੰਤ ਮਹਾਂਪੁਰਸ਼ ਅਤੇ ਨਿਹੰਗ ਸਿੰਘ ਜਥੇਬੰਦੀਆਂ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਕੇ ਸ਼ਾਨ ਵਿਚ ਵਾਧਾ ਕਰਨਗੇ।
ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ 25 ਨਵੰਬਰ ਨਗਰ ਕੀਰਤਨ ਵਾਲੇ ਦਿਨ ਆਪਣੇ ਕੰਮ ਕਾਜ ਸੰਕੋਚ ਕੇ ਵਿਦੇਸ਼ਾਂ ਦੀਆਂ ਸੰਗਤਾਂ ਵਾਂਗ ਸਾਰਾ ਦਿਨ ਪਾਲਕੀ ਸਾਹਿਬ ਨਾਲ ਚੱਲ ਕੇ ਗੁਰੂ ਨਾਨਕ ਸਾਹਿਬ ਦੀਆਂ ਰਹਿਮਤਾਂ ਪ੍ਰਾਪਤ ਕਰੋ ਜੀ।


ਇਸ ਮੌਕੇ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਸਿੰਘ ਸਭਾਵਾਂ ਤੋਂ ਪ੍ਰਮਿੰਦਰ ਸਿੰਘ ਦਸਮੇਸ਼ ਨਗਰ, ਕੰਵਲਜੀਤ ਸਿੰਘ ਟੋਨੀ, ਕੁਲਜੀਤ ਸਿੰਘ ਚਾਵਲਾ, ਹਰਜੋਤ ਸਿੰਘ ਲੱਕੀ, ਬਲਜੀਤ ਸਿੰਘ ਸੇਵਾਦਾਰ ਨਿਹੰਗ ਸਿੰਘ ਜਥੇਬੰਦੀਆਂ, ਗੁਰਜੀਤ ਸਿੰਘ ਪੋਪਲੀ, ਆਬਿਦ ਸਲਮਾਨੀ, ਸੁਰਿੰਦਰ ਸਿੰਘ ਵਿਰਦੀ, ਨਿਰਮਲ ਸਿੰਘ ਬੇਦੀ, ਮੋਹਿੰਦਰ ਸਿੰਘ, ਚਰਨਜੀਤ ਸਿੰਘ ਮਿੰਟਾ, ਮਨਦੀਪ ਸਿੰਘ ਬਹਿਲ, ਮੱਖਣ ਸਿੰਘ, ਪ੍ਰਦੀਪ ਸਿੰਘ, ਨਵਦੀਪ ਸਿੰਘ ਗੁਲਾਟੀ, ਪ੍ਰਤਾਪ ਸਿੰਘ, ਹੈਰੀ ਬੱਤਰਾ, ਹਰਮੋਹਿੰਦਰ ਸਿੰਘ, ਪ੍ਰਭਜੋਤ ਸਿੰਘ, ਰਾਜਾ ਪਰਵਿੰਦਰ ਸਿੰਘ, ਗੁਰਨੀਤ ਸਿੰਘ, ਹਰਮਨ ਸਿੰਘ , ਦਿਸਪ੍ਰੀਤ ਸਿੰਘ, ਗਗਨ ਸਿੰਘ ,ਗੁਰਪ੍ਰੀਤ ਸਿੰਘ, ਸਿਮਰਨ ਭਾਟੀਆ, ਸਿਮਰ ਸਰਾਜ ਗੰਜ, ਜਤਿੰਦਰ ਸਿੰਘ ਦਕੋਹਾ, ਫ਼ਤਿਹ ਸਿੰਘ, ਲਵਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਜਸਕੀਰਤ ਸਿੰਘ ਜੱਸੀ ਸ਼ਾਮਿਲ ਸਨ।

Leave a Reply

Your email address will not be published. Required fields are marked *