ਦ ਪੰਜਾਬ ਰਿਪੋਰਟ ਜਲੰਧਰ :- ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਫਾਂਸੀ ਦੇ ਰੱਸੇ ਚੁੰਮਣ ਵਾਲੇ ਮਹਾਨ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਕੇਹਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਜਿਨਾਂ ਨੂੰ ਅੱਜ ਦੇ ਦਿਨ ਤਿਹਾੜ ਜੇਲ ਵਿੱਚ ਫਾਂਸੀ ਤੇ ਲਟਕਾਇਆ ਗਿਆ ਸੀ ਅੱਜ ਸਿੱਖ ਤਾਲਮੇਲ ਕਮੇਟੀ ਦੇ ਮੁੱਖ ਦਫਤਰ ਪੁਲੀ ਅਲੀ ਮੁਹੱਲਾ ਵਿਖੇ ਅਰਦਾਸ ਦਿਵਸ ਦੇ ਤੌਰ ਤੇ ਮਨਾਇਆ ਗਿਆ। ਇਨਾਂ ਸ਼ਹੀਦਾਂ ਦੀ ਯਾਦ ਵਿੱਚ ਸਭ ਤੋਂ ਪਹਿਲਾਂ ਕਮੇਟੀ ਦੇ ਸਮੂਹ ਮੈਂਬਰਾ ਨੇ ਪੰਜ ਵਾਰ ਸ੍ਰੀ ਚੌਪਈ ਸਾਹਿਬ ਜੀ ਦੇ ਜਾਪ ਉਪਰੰਤ ਸ੍ਰੀ ਆਨੰਦ ਸਾਹਿਬ ਦਾ ਜਾਪ ਕਰਕੇ ਅਕਾਲ ਪੁਰਖ ਅੱਗੇ ਸਿੱਖ ਕੌਮ ਦੀ ਚੜਦੀ ਕਲਾ ਲਈ ਅਤੇ ਸਿੱਖਾਂ ਨੂੰ ਕੌਮ ਦੇ ਖਾਤਰ ਅਤੇ ਸਿੱਖਾਂ ਦੀ ਆਣ ਬਾਣ ਤੇ ਸ਼ਾਨ ਲਈ ਫਾਂਸੀਆਂ ਤੇ ਝੂਲਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।
ਇਸ ਸਮੇਂ ਅਕਾਲ ਤਖਤ ਮਹਾਨ ਹੈ ਸਿੱਖ ਪੰਥ ਦੀ ਸ਼ਾਨ ਹੈ ਅਤੇ ਭਾਈ ਸਤਵੰਤ ਸਿੰਘ,ਭਾਈ ਬੇਅੰਤ ਸਿੰਘ ਅਤੇ ਭਾਈ ਕੇਹਰ ਸਿੰਘ ਅਮਰ ਰਹੇ ਦੇ ਆਕਾਸ਼ ਗੁਜਾਊ ਜੈਕਾਰੇ ਲਗਾਏ ਗਏ ਇਸ ਮੌਕੇ ਤੇ ਮੈਂਬਰਾਂ ਨੂੰ ਸੰਬੋਧਿਤ ਕਰਦੇ ਹੋਏ ਸਿੱਖ ਤਾਲਮੇਲ ਕਮੇਟੀ ਦੇ ਆਗੂ ਤੇਜਿੰਦਰ ਸਿੰਘ ਪ੍ਦੇਸੀ,ਹਰਪਾਲ ਸਿੰਘ ਚੱਡਾ,ਹਰਪ੍ਰੀਤ ਸਿੰਘ ਨੀਟੂ,ਗੁਰਵਿੰਦਰ ਸਿੰਘ ਸਿੱਧੂ ਪਰਮਪ੍ਰੀਤ ਸਿੰਘ ਵਿਟੀ ਰਣਜੀਤ ਸਿੰਘ ਗੋਲਡੀ ਅਤੇ ਹਰਜੋਤ ਸਿੰਘ ਲੱਕੀ ਨੇ ਕਿਹਾ ਭਾਈ ਬੇਅੰਤ ਸਿੰਘ,ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਨੇ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਹਮਲੇ ਦੀ ਦੋਸ਼ੀ ਇੰਦਰਾ ਗਾਂਧੀ ਨੂੰ ਸੋਧ ਕੇ ਸਮੁੱਚੀ ਲੁਕਾਈ ਨੂੰ ਇਹ ਦੱਸ ਦਿੱਤਾ ਕਿ ਸਿੱਖ ਗੁਰਧਾਮਾਂ ਵੱਲ ਕਿਸੇ ਦੀ ਕੈਰੀ ਅੱਖ ਬਰਦਾਸ਼ਤ ਨਹੀਂ ਕਰ ਸਕਦੇ।
ਸਾਡੀਆਂ ਆਉਣ ਵਾਲੀਆਂ ਨਸਲਾਂ ਇਹ ਮਹਾਨ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਤੋਂ ਸਦਾ ਪ੍ਰੇਰਨਾ ਲੈਂਦੀਆਂ ਰਹਿਣਗੀਆਂ ਅਤੇ ਬੱਚਿਆਂ ਨੂੰ ਗੁਰੂ ਘਰਾਂ ਨਾਲ ਜੁੜੇ ਰਹਿਣ ਦੀਆਂ ਪ੍ਰੇਰਨਾਵਾਂ ਦਿੰਦੀਆਂ ਰਹਿਣਗੀਆਂ।ਉਕਤ ਆਗੂਆਂ ਨੇ ਕਿਹਾ ਕੁਝ ਜੰਗਾਂ ਸਿਰਫ ਜਿੱਤਣ ਲਈ ਨਹੀਂ ਲੜੀਆਂ ਜਾਂਦੀਆਂ ਸਗੋਂ ਲੋਕਾਂ ਨੂੰ ਇਹ ਦੱਸਣ ਲਈ ਲੜੀਆਂ ਜਾਂਦੀਆਂ ਹਨ ਕਿ ਅਸੀਂ ਜੁਲਮ ਬਰਦਾਸ਼ਤ ਨਹੀਂ ਕਰ ਸਕਦੇ ਅਤੇ ਸਾਡੀ ਹੋਂਦ ਕੱਲ ਵੀ ਸੀ ਅੱਜ ਵੀ ਹੈ ਅਤੇ ਅੱਗੇ ਵੀ ਰਹੇਗੀ। ਜ਼ੁਲਮ ਕਰਨ ਵਾਲੇ ਅਤੇ ਪਾਪ ਕਰਨ ਵਾਲਿਆਂ ਦੀ ਹੋਂਦ ਨਹੀਂ ਰਹੇਗੀ ਇਸ ਮੌਕੇ ਤੇ ਪ੍ਰਭਜੋਤ ਸਿੰਘ ਖਾਲਸਾ ਹਰਵਿੰਦਰ ਸਿੰਘ ਚਿੱਟਕਾਰਾ ਅਮਨਦੀਪ ਸਿੰਘ ਬੱਗਾ ਪਲਵਿੰਦਰ ਸਿੰਘ ਬਾਬਾ ਗੁਰਮੀਤ ਸਿੰਘ ਭਾਟੀਆ ਮੇਜਰ ਸਿੰਘ ਅਤੇ ਮਨਪ੍ਰੀਤ ਸਿੰਘ ਬਿੰਦਰਾ ਹਾਜ਼ਰ ਸਨ।