(ਦ ਪੰਜਾਬ ਰਿਪੋਰਟ) :- ਅੱਜ ਪਾਕਿਸਤਾਨ ਵਿਚ ਦੋ ਸਿੱਖ ਨੌਜਵਾਨਾਂ ਦੇ ਕਤਲ ਦੀ ਨਿੰਦਾ ਕਰਦਿਆਂ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ,ਹਰਪ੍ਰੀਤ ਸਿੰਘ ਨੀਟੂ, ਗੁੁਰਵਿੰਦਰ ਸਿੰਘ ਸਿੱਧੂ,ਗੁੁਰਜੀਤ ਸਿੰਘ ਸਤਨਾਮੀਆ,ਹਰਵਿੰਦਰ ਸਿੰਘ ਚਟਕਾਰਾ ਤੇ ਵਿੱਕੀ ਸਿੰਘ ਖ਼ਾਲਸਾ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ। ਕਿ ਦੇਸ਼ ਹੋਵੇ ਜਾਂ ਵਿਦੇਸ਼ ਅੱਜ ਦੇ ਦਿਨ ਸਿੱਖ ਕਿਤੇ ਵੀ ਸੁੁਰੱਖਿਅਤ ਨਹੀਂ ਹਨ।ਤੇ ਨਾਹੀ ਸਿੱਖਾਂ ਦੇ ਜਾਨ ਤੋਂ ਪਿਆਰੇ ਗੁਰੂ ਘਰ ਵੀ ਸੁੁਰੱਖਿਅਤ ਨਹੀ ਹਨ।
ਸਿਰਫ਼ ਪਾਕਿਸਤਾਨ ਹੀ ਕਿਉਂ ਸਿੱਖਾਂ ਨਾਲ ਭਾਰਤ ਵਿੱਚ ਪੈਰ-ਪੈਰ ਤੇ ਵਿਤਕਰਾ ਕੀਤਾ ਜਾਂਦਾ ਹੈ, ਜਦੋਂ ਦੀ ਮੋਦੀ ਸਰਕਾਰ ਬਣੀ ਹੈ ਪੰਜਾਬ ਤੋਂ ਬਾਹਰ ਅਨੇਕਾਂ ਗੁਰੂਘਰ ਢਾਹੇ ਗਏ ਹਨ; ਜਿਨ੍ਹਾਂ ਵਿੱਚ ਗੁੁਰਦੁਆਰਾ ਗਿਆਨ ਗੋਦੜੀ ਸਾਹਿਬ, ਗੁੁਰਦੁਆਰਾ ਡਾਂਗਮਾਰ ਆਦਿ ਸ਼ਾਮਿਲ ਹਨ।ਜਦੋਂ ਦੀ ਪੰਜਾਬ ਵਿਚ ਬਦਲਾਅ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਹੈ, ਬੇਕਸੂਰ ਸਿੱਖ ਨੌਜਵਾਨਾਂ ਤੇ ਝੂਠੇ ਕੇਸ ਪਾਏ ਜਾ ਰਹੇ ਹਨ ਤਸ਼ੱਦਦ ਦਾ ਨਵਾਂ ਦੌਰ ਸ਼ੁਰੂ ਹੋ ਗਿਆ ਹੈ। ਤੀਹ-ਬੱਤੀ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਤੋਂ ਸਰਕਾਰ ਆਨਾਕਾਨੀ ਕਰ ਰਹੀ ਹੈ।ਦੇਸ਼ ਵਿੱਚ ਸਿੱਖਾਂ ਨੂੰ ਬਾਰ-ਬਾਰ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾਂਦਾ ਹੈ। ਸਾਡੀ ਸਿੱਖ ਲੀਡਰਸ਼ਿਪ ਸਿੱਖੀ ਦੇ ਹੱਕਾਂ ਦੀ ਗੱਲ ਕਰਨ ਵਿੱਚ ਬੁੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।
ਅਜੋਕੇ ਦੌਰ ਵਿੱਚ ਸਿੱਖ ਨੌਜਵਾਨਾਂ ਨੂੰ ਬਹੁਤ ਠਰ੍ਹੰਮੇ ਤੋਂ ਕੰਮ ਲੈਂਦੇ ਹੋਏ ਬਹੁੁਤ ਸੋਚ ਸਮਝ ਕੇ ਚੱਲਣ ਦੀ ਲੋੜ ਹੈ ਅਤੇ ਬਾਣੀ ਬਾਣੇ ਵਿੱਚ ਪ੍ਰਪੱਕ ਹੋਕੇ ਅਜੋਕੇ ਸੰਕਟਮਈ ਸਮੇਂ ਤੋਂ ਬਾਹਰ ਆਇਆ ਜਾ ਸਕਦਾ ਹੈ। ਅਤੇ ਸਭ ਸਿੱਖ ਵੀਰਾਂ ਨੂੰ ਸਿੱਖ ਨੌਜਵਾਨੀ ਅਤੇ ਸਿੱਖੀ ਨੂੰ ਪਿਆਰ ਕਰਨਾ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਜ਼ਰੂਰਤ ਹੈ। ਇਸ ਮੋਕੇ ਤੇ ਹਰਪ੍ਰੀਤ ਸਿੰਘ ਸੋਨੂੰ, ਹਰਪਾਲ ਸਿੰਘ ਪਾਲੀ ਚੱਢਾ, ਬਾਵਾ ਖਰਬੰਦਾ ਲਖਬੀਰ ਸਿੰਘ ਲਕੀ ਗੁੁੁਰਦੀਪ ਸਿੰਘ ਲੱਕੀ ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ ਪ੍ਰਬਜੋਤ ਸਿੰਘ ਖਾਲਸਾ ਜਤਿੰਦਰ ਸਿੰਘ ਕੋਹਲੀ,ਹਰਜੀਤ ਸਿੰਘ ਬਾਬਾ,ਅਰਵਿੰਦਰ ਸਿੰਘ ਬਬਲੂ, ਸੰਨੀ ਓਬਰਾਏ, ਤਜਿੰਦਰ ਸਿੰਘ ਸੰਤ ਨਗਰ,ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।