(ਦ ਪੰਜਾਬ ਰਿਪੋਰਟ ਜਲੰਧਰ) :- 108 ਐਂਬੂਲੈਂਸ ਇੰਪਲਾਈਜ ਐਸੋਸੀਏਸ਼ਨ ਪੰਜਾਬ ਪ੍ਰਧਾਨ ਨੇ 108 ਮੁਲਾਜ਼ਮਾਂ ਵੱਲੋਂ ਪੰਜਾਬ ਵਿੱਚ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਚ ਸਰਕਾਰ ਬਣਨ ਤੇ ਮਾਨ ਨੂੰ ਵਧਾਈ ਦਿੱਤੀ ਤੇ ਸਮੂਹ ਮੁਲਾਜ਼ਮਾਂ ਦਾ ਆਮ ਆਦਮੀ ਪਾਰਟੀ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਮਨਪ੍ਰੀਤ ਨਿੱਜਰ ਨੇ ਕਿਹਾ ਕਿ 108 ਐਂਬੂਲੈਂਸ ਤੇ ਵੱਖ ਵੱਖ ਵਿਭਾਗਾਂ ਵਿੱਚ ਕੰਪਨੀਆਂ ਤੇ ਠੇਕੇਦਾਰੀ ਸਿਸਟਮ ਦੇ ਅਧੀਨ ਕੰਮ ਕਰਦੇ ਸਮੂਹ ਮੁਲਾਜ਼ਮਾਂ ਨੇ ਪੁਰਾਣੀਆਂ ਮੁਲਾਜ਼ਮ ਵਿਰੋਧੀ ਪਾਰਟੀਆਂ ਤੋਂ ਦੁੱਖੀ ਹੋ ਆਮ ਆਦਮੀ ਪਾਰਟੀ ਦਾ ਵੱਧ ਚੜ੍ਹ ਕੇ ਸਹਿਯੋਗ ਦਿੱਤਾ। ਕਾਂਗਰਸ ਤੇ ਅਕਾਲੀ ਸਰਕਾਰ ਨੇ ਠੇਕੇਦਾਰੀ ਸਿਸਟਮ ਚਾਲੂ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਲੁੱਟਿਆ, ਆਰਥਿਕ ਤੇ ਮਾਨਸਿਕ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਕਈ ਮੁਲਾਜ਼ਮਾਂ ਨੇ ਅਫ਼ਸਰਾਂ ਤੇ ਮਾੜੀਆਂ ਸਰਕਾਰਾਂ ਤੋਂ ਦੁੱਖੀ ਹੋ ਆਤਮਹੱਤਿਆ ਕਰ ਲਈ ਹੈ। 108 ਐਂਬੂਲੈਂਸ ਮਹਿਕਮਾ ਕੰਪਨੀ ਤੇ ਅਫਸਰਾਂ ਦੀ ਮਿਲੀਭੁਗਤ ਨਾਲ 11 ਸਾਲਾਂ ਤੋਂ ਚੱਲ ਰਿਹਾ ਹੈ।
ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਮੁਲਾਜ਼ਮਾਂ ਨੂੰ 2-3 ਮਹੀਨਿਆਂ ਦੀ ਦੇਰੀ ਨਾਲ ਕੰਪਨੀ ਵੱਲੋਂ ਵੱਲੋਂ ਤਨਖਾਹਾਂ ਦਿੱਤੀ ਜਾਂਦੀ ਹੈ। ਪੰਜਾਬ ਦੇ ਵੱਖ ਵੱਖ ਮਹਿਕਮਿਆਂ ਦੇ ਮੁਲਾਜ਼ਮਾਂ ਨਾਲ ਮਾਨਯੋਗ ਮੁੱਖ ਮੰਤਰੀ ਨੇ ਗਰੰਟੀ ਕੀਤੀ ਸੀ ਕਿ ਸਾਡੀ ਸਰਕਾਰ ਬਣਨ ਤੇ ਪੰਜਾਬ ਵਿੱਚ ਸਰਕਾਰ ਖ਼ਿਲਾਫ਼ ਕਿਸੇ ਮਹਿਕਮੇ ਦੇ ਮੁਲਾਜ਼ਮਾਂ ਵੱਲੋਂ ਧਰਨਾ ਨਹੀਂ ਲਗੇਗਾ, ਪੰਜਾਬ ਵਿੱਚੋਂ ਠੇਕੇਦਾਰੀ ਸਿਸਟਮ ਖਤਮ ਕੀਤਾ ਜਾਵੇਗਾ ਠੇਕੇਦਾਰੀ ਸਿਸਟਮ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ਤੇ ਪੱਕੇ ਕੀਤਾ ਜਾਵੇਗਾ।ਇਸ ਕਰਕੇ ਸਮੂਹ ਮੁਲਾਜ਼ਮਾਂ ਨੇ ਭਗਵੰਤ ਮਾਨ ਤੇ ਭਰੋਸਾ ਕਰਕੇ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਸਹਿਯੋਗ ਦੇ ਕੇ ਆਪਣਾ ਫਰਜ਼ ਨਿਭਾਇਆ ਹੈ ਹੁਣ ਸੌਂਹ ਚੁੱਕਣ ਤੋਂ ਬਾਅਦ ਤੁਸੀਂ ਆਪਣਾ ਫਰਜ਼ ਨਿਭਾਓ। ਮੁਲਾਜ਼ਮ ਵਰਗ ਨੇ ਆਮ ਆਦਮੀ ਪਾਰਟੀ ਤੋਂ ਬਹੁਤ ਉਮੀਦਾਂ ਲਾਈਆਂ ਹਨ।